Wednesday 22 April 2020

ਪੰਜਾਬ ‘ਚ ਕਰਫਿਊ ਹਟਾਉਣ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਰਾਜ ਵਿੱਚ ਲੱਗੇ ਕਰਫਿਊ ਵਿੱਚ ਕਿਸੇ ਕਿਸਮ ਦੀ ਢਿੱਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਵਾਏ ਕਣਕ ਦੀ ਵਾਢੀ ਅਤੇ ਖਰੀਦ ਦੇ 3 ਮਈ ਤੱਕ, ਜਦੋਂ ਉਹ ਮੁੜ ਸਥਿਤੀ ਦਾ ਜਾਇਜ਼ਾ ਲੈਣਗੇ। ਕੈਪਟਨ ਅਮਰਿੰਦਰ ਨੇ ਡੀਸੀਜ਼ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਹਫਤੇ ਤੋਂ ਸ਼ੁਰੂ ਹੋਏ ਰਮਜ਼ਾਨ ਦੇ ਅਰਸੇ ਦੌਰਾਨ ਵੀ ਕੋਈ ਢਿੱਲ ਜਾਂ ਰਿਆਇਤ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਇਹ ਫੈਸਲਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਲਿਆ।ਇਹ ਫ਼ੈਸਲਾ 20 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਦੇਸ਼ ਵਿੱਚ ਗੈਰ-ਕੰਟੇਨਮੈਂਟ ਜ਼ੋਨਾਂ ਲਈ ਦਿੱਤੀਆਂ ਗਈਆਂ ਵੱਖ-ਵੱਖ ਛੋਟਾਂ ਤੇ ਲਿਆ ਗਿਆ ਹੈ।ਉਨ੍ਹਾਂ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਰਮਜ਼ਾਨ ਦੇ ਕਾਰਨ ਲੋਕਾਂ ਨੂੰ ਕੋਈ ਵਿਸ਼ੇਸ਼ ਕਰਫਿਊ ਪਾਸ ਜਾਰੀ ਨਹੀਂ ਕੀਤਾ ਜਾਣੇ ਚਾਹੀਦੇ। ਮੁੱਖ ਮੰਤਰੀ ਨੇ ਜ਼ਿਲ੍ਹਾ ਡੀਸੀਜ਼ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਲਈ ਸਖਤ ਕਦਮ ਚੁੱਕਣ ਕਿ ਇਸ ਸਮੇਂ ਕਰਿਆਨਾ ਅਤੇ ਹੋਰ ਜ਼ਰੂਰੀ ਦੁਕਾਨਾਂ 'ਤੇ ਕੋਈ ਭੀੜ ਨਾ ਪਵੇ ਅਤੇ ਸਮਾਜਕ ਦੂਰੀਆਂ ਦੇ ਸਾਰੇ ਨਿਯਮਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇ।

No comments:

Post a Comment